ਜੱਥੇਦਾਰ ਗਿਆਨੀ ਕੁਲਦੀਪ ਸਿੰਘ ਪੁੱਜੇ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਿੰਡ ਅਗਵਾਨ ਲਿਆ ਮਾਤਾ ਤੋਹ ਆਸ਼ੀਰਵਾਦ

ਪੰਜਾਬ (11ਮਾਰਚ )ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਗੁਰਦੁਆਰਾ ਸਾਹਿਬ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਮਾਤਾ ਪਿਆਰ ਕੌਰ ਜੀ, ਗੁਰਦੁਆਰਾ ਸਾਹਿਬ ਯਾਦਗਾਰ-ਏ-ਸ਼ਹੀਦਾਂ ਦੇ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ, ਪਰਿਵਾਰਕ ਮੈਂਬਰਾਂ ਭਾਈ ਸਰਵਨ ਸਿੰਘ, ਭਾਈ ਗੁਰਨਾਮ ਸਿੰਘ ਤੇ ਭਾਈ ਵਰਿਆਮ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੰਘ ਸਾਹਿਬ ਵੱਲੋਂ ਪਰਿਵਾਰ ਨਾਲ ਪੰਥਕ ਵਿਚਾਰਾਂ ਕੀਤੀਆਂ ਗਈਆਂ। ਪੰਥਕ ਜਿੰਮੇਵਾਰੀ ਮਿਲਣ 'ਤੇ ਮਾਤਾ ਪਿਆਰ ਕੌਰ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਦਸਤਾਰ ਤੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।


Posted By: Ranjodh singh